ਪੰਜਾਬ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਐਨਜੀਟੀ ਨੇ ਪੰਜਾਬ ਵਿੱਚ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ 80 ਤੋਂ ਵੱਧ ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਚਾਰ ਹਜ਼ਾਰ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਕੇਂਦਰੀ ਰਾਜ ਦੇ ਵਾਤਾਵਰਣ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਇਹ ਜਾਣਕਾਰੀ ਦਿੱਤੀ ਹੈ। ਚੌਬੇ ਨੇ ਕਿਹਾ ਕਿ ਪੰਜਾਬ ਦੀਆਂ ਸਨਅਤੀ ਇਕਾਈਆਂ ਵਾਤਾਵਰਨ ਦੀ ਸੁਰੱਖਿਆ ਸਬੰਧੀ ਦਿੱਤੀਆਂ ਜਾ ਰਹੀਆਂ ਚੇਤਾਵਨੀਆਂ ਦੇ ਬਾਵਜੂਦ ਸੁਧਾਰ ਨਹੀਂ ਕਰ ਰਹੀਆਂ।
ਮੰਤਰੀ ਚੌਬੇ ਅਨੁਸਾਰ ਪੰਜਾਬ ਵਿਚ 25,374 ਉਦਯੋਗਿਕ ਇਕਾਈਆਂ ਹਨ, ਜਿਨ੍ਹਾਂ ਵਿਚੋਂ 2,906 ਬੰਦ ਹਨ, ਜਦੋਂ ਕਿ 22,468 ਚਾਲੂ ਹਨ ਅਤੇ ਇਨ੍ਹਾਂ ਚਾਲੂ ਸਨਅਤੀ ਇਕਾਈਆਂ ਵਿਚੋਂ ਚਾਰ ਹਜ਼ਾਰ ਤੋਂ ਵੱਧ ਅਜਿਹੀਆਂ ਸਨਅਤੀ ਇਕਾਈਆਂ ਹਨ ਜੋ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵਲੋਂ ਪੰਜਾਬ ਵਿੱਚ ਵੱਡੀ ਕਾਰਵਾਈ, 80 ਤੋਂ ਵੱਧ ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ
