ਭਾਰਤ ਸਰਕਾਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਅਧਿਕਾਰੀ ਨੂੰ ‘ਪਰਸੋਨਾ ਨਾਨ ਗ੍ਰਾਟਾ’ (persona non grata) ਐਲਾਨਿਆ ਹੈ ਅਤੇ ਉਸ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਅਧਿਕਾਰੀ ਭਾਰਤ ਵਿੱਚ ਆਪਣੇ ਅਧਿਕਾਰਤ ਰੁਤਬੇ ਦੇ ਉਲਟ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਸ ਸਬੰਧ ਵਿੱਚ ਇਤਰਾਜ਼ ਪੱਤਰ ਅੱਜ ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਜਾਰੀ ਕੀਤਾ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨੀ ਅਧਿਕਾਰੀ ਦਿੱਲੀ ਵਿੱਚ ਬੈਠ ਕੇ ਭਾਰਤ ਵਿਰੁੱਧ ਸਾਜ਼ਿਸ਼ਾਂ ਰਚ ਰਿਹਾ ਸੀ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਵਿਅਕਤੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦਾ ਏਜੰਟ ਹੋ ਸਕਦਾ ਹੈ।