ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ੀਰਕਪੁਰ ਦੇ ਨਜ਼ਦੀਕ ਮੁੱਠਭੇੜ
ਫਾਇਰਿੰਗ ਵਿੱਚ ਗੈਂਗਸਟਰ ਜੋਰਾ ਦੀ ਮੌਤ
ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲ ਕਾਂਡ ਵਿੱਚ ਸੀ ਸ਼ਾਮਲ
ਇਸ ਸਮੇਂ ਦੀ ਵੱਡੀ ਖ਼ਬਰ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਅਤੇ ਗੈਂਸਸਟਰਾਂ ਵਿਚਾਲੇ ਮੁਕਾਬਲਾ ਹੋੋਇਆ ਹੈ, ਇਸ ਦੇ ਨਾਲ ਹੀ ਗੈਂਗਸਟਰ ਯੁਵਰਾਜ ਸਿੰਘ ਉਰਫ ਜੋਰਾ ਦੀ ਐਨਕਾਉਂਟਰ ਵਿੱਚ ਮੌਤ ਹੋਣ ਦੀ ਖ਼ਬਰ ਹੈ। ਉਕਤ ਗੈਂਗਸਟਰ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲਕਾਂਡ ਵਿੱਚ ਸ਼ਾਮਿਲ ਸੀ। ਉਸ ਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।