ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਲਾ ਦਿੱਤੀ ਰੋਕ

ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਲਾ ਦਿੱਤੀ ਰੋਕ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੀਤੇ ਦਿਨ ਤੋਂ ਹੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੁੱਧਵਾਰ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ