ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਰਾਹੀਂ ਦਿੱਤੀ ਗਈ ਸੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਅਪਡੇਟ ਦੇ ਅਨੁਸਾਰ, ਮੁੰਬਈ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਧਮਕੀ ਭਰੀ ਕਾਲ ਕਰਨ ਲਈ ਇੱਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕੀਤਾ ਹੈ।

  

ਜਾਣਕਾਰੀ ਮੁਤਾਬਕ ਧਮਕੀ ਦੇਣ ਵਾਲੇ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ। ਇਹ ਧਮਕੀ ਭਰੀ ਕਾਲ ਮੰਗਲਵਾਰ ਰਾਤ ਕਰੀਬ 9 ਵਜੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਆਈ। ਫੋਨ ਕਰਨ ਵਾਲੇ ਨੇ ਸਾਫ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਹੈ। ਇਸ ਕਾਲ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।