ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ MLA ਦਰਸ਼ਨ ਬਰਾੜ ਨੂੰ ਪਾਰਟੀ ‘ਚੋਂ ਕੱਢਿਆ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ MLA ਦਰਸ਼ਨ ਬਰਾੜ ਨੂੰ ਪਾਰਟੀ ‘ਚੋਂ ਕੱਢਿਆ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ ‘ਚੋਂ ਕੱਢ ਦਿਤਾ ਹੈ। ਇਸ ਸਬੰਧੀ ਇਕ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਰਾਜਾ ਵੜਿੰਗ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।                                                  Image

ਦੱਸ ਦੇਈਏ ਕਿ ਪਹਿਲਾਂ ਦਰਸ਼ਨ ਬਰਾੜ ਦੇ ਪੁੱਤਰ ਖਿਲਾਫ਼ ਵੀ ਐਕਸ਼ਨ ਲਿਆ ਗਿਆ ਸੀ। ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਲੁਧਿਆਣਾ ਤੋਂ ਰਾਜਾ ਵੜਿੰਗ ਦੇ ਖਿਲਾਫ਼ ਚੋਣ ਲੜੀ ਸੀ।