ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ

Rain Alert: ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਰਾਹਤ ਦੀ ਖਬਰ ਆਈ ਹੈ। ਅਗਲੇ ਦੋ ਦਿਨਾਂ ਦੌਰਾਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

ਵੀਰਵਾਰ ਨੂੰ ਵੀ ਮੌਸਮ ਸੁਹਾਵਣਾ ਰਹਿ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ। ਮੰਗਲਵਾਰ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੀ।

ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਤਾਪਮਾਨ 40 ਡਿਗਰੀ ਤੋਂ ਉੱਪਰ ਸੀ। ਪੰਜਾਬ ਦਾ ਸਮਰਾਲਾ 45.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪਰ ਫਿਰ ਵੀ ਇਹ ਆਮ ਨਾਲੋਂ 5.2 ਡਿਗਰੀ ਵੱਧ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਵੀ ਆਮ ਨਾਲੋਂ 4.6 ਡਿਗਰੀ ਜ਼ਿਆਦਾ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।