19 ਅਤੇ 20 ਫਰਵਰੀ ਨੂੰ ਪੰਜਾਬ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਪੂਰੀ ਸੰਭਾਵਨਾ- ਮੌਸਮ ਵਿਭਾਗ
ਚੰਡੀਗੜ੍ਹ
ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ। ਜਿਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ।
19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਸਰਗਰਮ ਵੈਸਟਰਨ ਡਿਸਟਰਬੈਂਸ ਅਤੇ ਬੱਦਲਵਾਈ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ ਮੌਸਮ ਥੋੜਾ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।