ਲੁਧਿਆਣਾ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਮਾਰਤ ਦੇ ਢਹਿਣ ਨਾਲ ਧਮਾਕੇ ਵਰਗੀ ਆਵਾਜ਼ ਆਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।
ਸੂਤਰਾਂ ਅਨੁਸਾਰ ਇਮਾਰਤ ਹੇਠਾਂ 4 ਤੋਂ 5 ਲੋਕ ਦੱਬੇ ਹੋਏ ਹਨ ਅਤੇ ਉਨ੍ਹਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਫੋਕਲ ਪੁਆਇੰਟ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਬਚਾਅ ਕਾਰਜ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਹੋਇਆਂ ਐਸਐਚਓ ਅਮਨਦੀਪ ਸਿੰਘ ਬਰਾੜ ਨੇ ਕਿਹਾ, “ਇਸ ਸਮੇਂ ਬਚਾਅ ਕਾਰਜ ਜਾਰੀ ਹੈ। ਇਮਾਰਤ ਦੇ ਹੇਠਾਂ 4 ਤੋਂ 5 ਲੋਕਾਂ ਦੇ ਦੱਬੇ ਹੋਣ ਦਾ ਅਨੁਮਾਨ ਹੈ।ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਫੋਕਲ ਪੁਆਇੰਟ ਫੇਜ਼-8 ਵਿਖੇ ਸਥਿਤ ਧਾਗਾ ਮਿੱਲ ਦੇ ਅੰਦਰ ਮਜ਼ਦੂਰ ਕੰਮ ਕਰ ਰਹੇ ਸਨ। ਜਿੱਥੇ ਅਚਾਨਕ ਬਾਇਲਰ ਫਟ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਛੱਤ ਡਿੱਗ ਪਈ। ਧਮਾਕੇ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਉਸ ਸਮੇਂ ਕਈ ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਸਨ। ਪਹਿਲਾਂ ਤਾਂ ਨੇੜਲੀ ਫੈਕਟਰੀ ਦੇ ਮਜ਼ਦੂਰਾਂ ਨੇ ਖੁਦ ਮਲਬਾ ਹਟਾਉਣਾ ਅਤੇ ਜ਼ਖਮੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਸੂਚਨਾ ਤੋਂ ਬਾਅਦ ਪੁਲਿਸ ਟੀਮਾਂ, ਐਨਡੀਆਰ ਅਤੇ ਨਗਰ ਨਿਗਮ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਮਜ਼ਦੂਰਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਹੋਇਆ। ਸ਼ਾਮ ਤੱਕ ਕਿਹਾ ਜਾ ਰਿਹਾ ਸੀ ਕਿ ਲਗਪਗ 6 ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਸਨ