ਪੰਜਾਬ ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ

ਪੰਜਾਬ ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ

ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।

‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ

ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ।