ਸਰਕਾਰੀ ਮੁਲਾਜ਼ਮ ਦੇ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਦੇ ਵੱਲੋਂ ਐਕਸ਼ਨ ਲੈਂਦਿਆਂ ਹੋਇਆ ਦੋ ਸੀਨੀਅਰ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮਾਮਲਾ ਕਪੂਰਥਲਾ ਦੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿੱਥੋਂ ਦੇ ਪਿੰਡ ਬਰਿਆਰ ਦੀ ਕੋਆਪਰੇਟਿਵ ਸੋਸਾਇਟੀ ਦੇ ਸਕੱਤਰ ਜੋਧਵੀਰ ਸਿੰਘ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਗਈ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਜੋਧਵੀਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿੱਚ ਉਸ ਨੇ ਆਪਣੇ ਦੋ ਸੀਨੀਅਰ ਅਧਿਕਾਰੀਆਂ ਤੇ ਤੰਗ ਪ੍ਰੇ਼ਸ਼ਾਨ ਕਰਨ ਦਾ ਦੋਸ਼ ਲਾਇਆ।
ਥਾਣਾ ਬੇਗੋਵਾਲ ਦੀ ਪੁਲਿਸ ਨੇ ਇਸ ਸਾਰੇ ਮਾਮਲੇ ਵਿੱਚ ਸੁਸਾਈਡ ਨੋਟ ਨੂੰ ਆਧਾਰ ਬਣਾਉਂਦੇ ਹੋਏ ਅਤੇ ਮ੍ਰਿਤਕ ਦੇ ਭਰਾ ਰਾਹੁਲ ਕੁਮਾਰ ਉਰਫ਼ ਕਰਨ ਦੇ ਬਿਆਨਾਂ ਦੇ ਆਧਾਰ ਤੇ ਗੁਰਵਿੰਦਰ ਸਿੰਘ ਐਫਐਸਓ ਮਾਰਕਫੈਡ ਕਪੂਰਥਲਾ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ ਟਿੱਬਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।