ਪੰਜਾਬ ‘ਚ ਹੁਣ VIP ਲੋਕਾਂ ਨੂੰ ਨਹੀਂ ਮਿਲੇਗੀ ਮੁਫਤ ਸਕਿਊਰਿਟੀ, ਦੇਣਾ ਪਵੇਗਾ ਪੈਸਾ

ਪੰਜਾਬ ‘ਚ ਹੁਣ VIP ਲੋਕਾਂ ਨੂੰ ਨਹੀਂ ਮਿਲੇਗੀ ਮੁਫਤ ਸਕਿਊਰਿਟੀ, ਦੇਣਾ ਪਵੇਗਾ ਪੈਸਾ

ਪੰਜਾਬ ‘ਚ ਹੁਣ ਵੀਆਈਪੀ ਲੋਕਾਂ ਨੂੰ ਮੁਫਤ ਸਕਿਊਰਿਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਸੁਰੱਖਿਆ (Security) ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ  (Police Department)  ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਡਰਾਫਟ ਅਨੁਸਾਰ ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ। ਇਸ ਤੋਂ ਬਿਨਾਂ ਕਿਸੇ ਕੇਸ ਦੇ ਮੁੱਖ ਗਵਾਹ ਨੂੰ ਵੀ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀ।

ਜੇਕਰ ਲੋਕ ਪੁਲਿਸ ਤੋਂ ਨਿੱਜੀ ਸੁਰੱਖਿਆ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। 3 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਅਤੇ ਗਵਾਹਾਂ ਨੂੰ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀ। ਇਸ ਸਮੇਂ ਪੰਜਾਬ ਪੁਲਿਸ ਨੇ 900 ਦੇ ਕਰੀਬ ਲੋਕਾਂ ਨੂੰ ਸੁਰੱਖਿਆ (Security) ਦਿੱਤੀ ਗਈ ਹੈ। ਇਨ੍ਹਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਰੱਖਿਆ ਗਿਆ ਹੈ। ਪਹਿਲੇ ਨੰਬਰ ‘ਤੇ ਸਿਆਸਤਦਾਨ, ਦੂਜੇ ਨੰਬਰ ‘ਤੇ ਮਸ਼ਹੂਰ ਹਸਤੀਆਂ ਅਤੇ ਤੀਜੇ ‘ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਆਉਂਦੇ ਹਨ।