ਲੁਧਿਆਣਾ ‘ਚ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਲੁਧਿਆਣਾ ਦੇ ਰਾਜਪੁਰ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਮੌਕੇ ‘ਤੇ ਪੁਲਿਸ ਕਰ ਰਹੀ ਜਾਂਚ ਹੈ। ਜਿਕਰਯੋਗ ਹੈ ਕਿ ਇਹ ਘਟਨਾ ਦੇਰ ਰਾਤ ਡੇਢ ਵਜੇ ਦੀ ਹੈ। ਵੈਨ ਕੰਪਨੀ ਦੇ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਸੀ। ਲੁਟੇਰਿਆਂ ਵਲੋਂ 10 ਕਰੋੜ ਦੀ ਲੁੱਟ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਵਲੋਂ ਚੋਰੀ ਕੀਤੀ ਗਈ ਕੈਸ਼ ਵੈਨ ਨੂੰ ਬਰਾਮਦ ਕਰ ਲਿਆ ਗਿਆ ਹੈ।

ਉਨ੍ਹਾਂ ਨੇ 3 ਕਰੋੜ ਰੁਪਇਆ ਦਫ਼ਤਰ ਦੇ ਅੰਦਰੋਂ ਅਤੇ ਦਫ਼ਤਰ ਦੇ ਬਿਲਕੁਲ ਬਾਹਰ ਖੜ੍ਹੀ ਇਕ ਵੈਨ ਲੁੱਟ ਕੇ ਫਰਾਰ ਹੋ ਗਏ। ਸੂਤਰਾਂ ਮੁਤਾਬਕ ਵੈਨ ਵਿਚ ਚਾਰ ਕਰੋੜ ਰੁਪਏ ਦੀ ਨਕਦੀ ਸੀ।