ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦੇ 4 ਤੋਂ 5 ਡੱਬੇ ਪਟੜੀ ਤੋਂ ਉਤਰ ਗਏ ਹਨ। ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ। ਹਾਦਸੇ ਵਿਚ 4 ਲੋਕਾਂ ਦੀ ਮੌਤ ਦੀ ਖਬਰ ਆ ਰਹੀ ਹੈ।
ਡਿਬਰੂਗੜ੍ਹ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਸ ਵਿੱਚ 4 ਲੋਕਾਂ ਦੀ ਮੌਤ ਦੀ ਪੁਸ਼ਟੀ ਯੂਪੀ ਦੇ ਸਿਹਤ ਮੰਤਰੀ ਬ੍ਰਿਜੇਸ਼ ਪਾਠਕ ਨੇ ਕੀਤੀ। ਹਾਲਾਂਕਿ ਜ਼ਖਮੀਆਂ ਦੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ‘ਤੇ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਭਾਰਤੀ ਰੇਲਵੇ ਨੇ ਇਹ ਜਾਣਕਾਰੀ ਦਿੱਤੀ ਹੈ।
ਇੱਕ ਬਿਆਨ ਜਾਰੀ ਕਰਦੇ ਹੋਏ ਰੇਲਵੇ ਨੇ ਕਿਹਾ ਕਿ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਗੋਂਡਾ ਨੇੜੇ ਦੁਪਹਿਰ 2:35 ਵਜੇ ਦੇ ਕਰੀਬ ਪਟੜੀ ਤੋਂ ਉੱਤਰ ਗਈ। ਇਸ ਦੇ ਨਾਲ ਹੀ ਸੀਐਮ ਯੋਗੀ ਆਦਿਤਿਆਨਾਥ ਨੇ ਰੇਲ ਹਾਦਸੇ ਦੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਦੇ ਨਿਰਦੇਸ਼ ਜਾਰੀ ਕੀਤੇ।
ਰੇਲ ਮੰਤਰਾਲੇ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 10 ਲੱਖ ਰੁਪਏ, ਗੰਭੀਰ ਸੱਟਾਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਸੱਟਾਂ ਵਾਲੇ ਲੋਕਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਰੇਲਵੇ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ।