ਪੰਜਾਬ ਦੀ ਕੈਬਨਿਟ ਮੀਟਿੰਗ ‘ਚੋਂ ਪੰਜਾਬੀਆਂ ਨੂੰ ਝਟਕਾ, ਪੈਟਰੋਲ ‘ਤੇ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ

ਪੰਜਾਬ ਦੀ ਕੈਬਨਿਟ ਮੀਟਿੰਗ ‘ਚੋਂ ਪੰਜਾਬੀਆਂ ਨੂੰ ਝਟਕਾ, ਪੈਟਰੋਲ ‘ਤੇ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ

ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚੋਂ ਪੰਜਾਬੀਆਂ ਨੂੰ ਝਟਕਾ ਲੱਗਿਆ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ ‘ਤੇ ਥੋਪਣ ਦੇ ਸਵਾਲ ‘ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ ‘ਤੇ ਹੀ ਖਰਚ ਕੀਤਾ ਜਾਵੇਗਾ।