ਪੰਜਾਬ ਦੀ ਸਿਆਸਤ ‘ਚ ਨਵਾਂ ਭੂਚਾਲ, ਡਿਬਰੂਗੜ੍ਹ ਵਾਲੇ ਅੰਮ੍ਰਿਤਪਾਲ ਸਿੰਘ ਸਾਥੀਆਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਸਿਆਸਤ ‘ਚ ਨਵਾਂ ਭੂਚਾਲ, ਡਿਬਰੂਗੜ੍ਹ ਵਾਲੇ ਅੰਮ੍ਰਿਤਪਾਲ ਸਿੰਘ ਸਾਥੀਆਂ ਨੇ ਕੀਤਾ ਵੱਡਾ ਐਲਾਨ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀਆਂ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਰਵਾਇਤੀ ਸਿਆਸੀ ਪਾਰਟੀਆਂ ਅੰਦਰ ਸੰਨਾਟਾ ਛਾ ਗਿਆ ਹੈ ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਅੰਮ੍ਰਿਤਪਾਲ ਸਿੰਘ ਵੱਲ ਝੁਕਾਅ ਵਧਦਾ ਜਾ ਰਿਹਾ ਹੈ।ਹੁਣ ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ।

ਦਰਅਸਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਤੇ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਪਹਿਲਾਂ ਹੀ ਗਿੱਦੜਬਾਹ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਹਲਕੇ ਤੋਂ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਨੇ ਖਾਲਿਸਤਾਨ ਪੱਖੀਆਂ ਲਈ ਨਵੀਂ ਉਮੀਦ ਜਾਗੀ ਹੈ।

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਦਲਜੀਤ ਸਿੰਘ ਕਲਸੀ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜਦੋਂਕਿ ਕੁਲਵੰਤ ਸਿੰਘ ਰਾਊਕੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ।