ਪੰਜਾਬ ਦੇ ਦਬੰਗ ਪੁਲਿਸ ਅਫ਼ਸਰ ਭਾਜਪਾ ‘ਚ ਸ਼ਾਮਲ

ਪੰਜਾਬ ਦੇ ਦਬੰਗ ਪੁਲਿਸ ਅਫ਼ਸਰ ਭਾਜਪਾ ‘ਚ ਸ਼ਾਮਲ

ਭਾਜਪਾ ਦੇ ਸੂਬਾ ਇੰਚਾਰਜ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ

ਲੁਧਿਆਣਾ ਪੱਛਮੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜਾਬ ਦੇ ਸਾਬਕਾ ਦਬੰਗ ਪੁਲਿਸ ਅਫ਼ਸਰ ਡੀਐਸਪੀ ਬਲਵਿੰਦਰ ਸੇਖੋਂ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਚੰਡੀਗੜ੍ਹ ਸਥਿਤ ਭਾਜਪਾ ਸੂਬਾ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਾਬਕਾ ਕੇਂਦਰੀ ਮੰਤਰੀ ਸੋਮਪ੍ਰਕਾਸ਼, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਭਾਜਪਾ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ। ਜੋ ਦੇਸ਼ ਦੇ ਭਲੇ ਲਈ ਸਹੀ ਫੈਸਲੇ ਲੈ ਰਿਹਾ ਹੈ।

ਬਾਕੀ ਪਾਰਟੀਆਂ ਸਿਰਫ਼ ਆਪਣੀ ਰਾਜਨੀਤੀ ਨੂੰ ਵਧਾਉਣ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਪਰਿਵਾਰ ਦਾ ਹਿੱਸਾ ਬਣੇ ਹਨ।

ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਪਰਮਿੰਦਰ ਸਿੰਘ ਬਰਾੜ, ਦਿਆਲ ਸਿੰਘ ਸੋਢੀ, ਮਨਜੀਤ ਸਿੰਘ ਰਾਏ ਆਦਿ ਮੌਜੂਦ ਸਨ।