ਪੰਜਾਬ ਦੇ ਸਿਆਸੀ ਅਖਾੜੇ ‘ਚ ਉਤਰੇ Yograj Singh, ਲੋਕ ਸਭਾ ਚੋਣ ਲੜਨ ਐਲਾਨ

ਪੰਜਾਬ ਦੇ ਸਿਆਸੀ ਅਖਾੜੇ ‘ਚ ਉਤਰੇ Yograj Singh, ਲੋਕ ਸਭਾ ਚੋਣ ਲੜਨ ਐਲਾਨ

ਪੰਜਾਬੀ ਫ਼ਿਲਮਾਂ ਦੇ ਅਦਾਕਾਰ ਯੋਗਰਾਜ ਸਿੰਘ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਪੰਜਾਬ ਦੇ ਸਿਆਸੀ ਅਖਾੜੇ ‘ਚ ਉਤਰਨਗੇ। ਯੋਗਰਾਜ ਸਿੰਘ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਲੋਕਸਭਾ ਚੋਣ ਉਹ ਅਨੰਦਪੁਰ ਸਾਹਿਬ ਚੋਣ ਖੇਤਰ ਤੋਂ ਲੜਾਂਗੇ। ਯੋਗਰਾਜ ਸਿੰਘ ਨੇ ਦੱਸਿਆ ਕਿ ਉਹ ਗੁਰੂ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਗੁਰੂ ਸਾਹਿਬ ਦਾ ਹੁਕਮ ਇਹ ਹੈ ਕਿ ਉਹ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਰਨ ਅਤੇ ਲੋਕ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ।