ਪੰਜਾਬ ਸਰਕਾਰ ਨੇ RC ਤੇ ਡ੍ਰਾਈਵਿੰਗ ਲਾਇਸੈਂਸ ਲਈ ਸੰਬਧੀ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ RC ਤੇ ਡ੍ਰਾਈਵਿੰਗ ਲਾਇਸੈਂਸ ਲਈ ਸੰਬਧੀ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਦੇ ਵਿੱਚ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸੁਵਿਧਾ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਆਰ.ਸੀ. (ਰਜਿਸਟ੍ਰੇਸ਼ਨ ਸਰਟੀਫਿਕੇਟ) ਅਤੇ ਡੀ.ਐਲ. (ਡਰਾਈਵਿੰਗ ਲਾਇਸੈਂਸ ) ਨਾਲ ਜੁੜੇ ਬੈਕਲਾਗ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਹ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਸੌਂਪ ਦਿੱਤੇ ਗਏ ਹਨ। ਇਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਲੋਕਾਂ ਦੇ ਕੰਮ ਹੋਰ ਤੇਜ਼ੀ ਨਾਲ ਨਿਪਟਾਏ ਜਾਣਗੇ ਅਤੇ ਦਫ਼ਤਰਾਂ ‘ਚ ਲੱਗਣ ਵਾਲੀ ਲੰਬੀ ਉਡੀਕ ਤੋਂ ਵੀ ਰਾਹਤ ਮਿਲੇਗੀ। ਬੈਕਲਾਗ ਦੇ ਮਾਮਲੇ ਜੋ ਕਾਫੀ ਸਮੇਂ ਤੋਂ ਰੁਕੇ ਹੋਏ ਸਨ, ਹੁਣ ਉਹਨਾਂ ਨੂੰ ਤੁਰੰਤ ਕਾਰਵਾਈ ਕਰਕੇ ਨਿਪਟਾਇਆ ਜਾਵੇਗਾ। ਇਹ ਫੈਸਲਾ ਨ ਸਿਰਫ ਪ੍ਰਸ਼ਾਸਨਕ ਲੇਵਲ ‘ਤੇ ਕਾਰਗਰ ਸਾਬਤ ਹੋਵੇਗਾ, ਬਲਕਿ ਆਮ ਜਨਤਾ ਨੂੰ ਵੀ ਸਿੱਧਾ ਲਾਭ ਪਹੁੰਚਾਏਗਾ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਤਹਿਤ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੈਂਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।