ਪੰਜਾਬ ਸਰਕਾਰ ਵਲੋਂ 16 ਬੱਸ ਅੱਡਿਆਂ ਦਾ ਸੰਚਾਲਨ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ

ਪੰਜਾਬ ਸਰਕਾਰ ਵਲੋਂ 16 ਬੱਸ ਅੱਡਿਆਂ ਦਾ ਸੰਚਾਲਨ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ

ਪੰਜਾਬ ਸਰਕਾਰ ਆਪਣੇ 16 ਬੱਸ ਟਰਮੀਨਲਾਂ ਦਾ ਸੰਚਾਲਨ ਅਤੇ ਰੱਖ-ਰਖਾਅ ਨਿੱਜੀ ਕੰਪਨੀਆਂ ਨੂੰ ਸੌਂਪਣ ਜਾ ਰਹੀ ਹੈ। ਸੰਚਾਲਨ ਅਤੇ ਰੱਖ-ਰਖਾਅ ਨੀਤੀ ਦੇ ਤਹਿਤ, ਪ੍ਰਾਈਵੇਟ ਕੰਪਨੀਆਂ ਨੂੰ ਇਨ੍ਹਾਂ 16 ਬੱਸ ਟਰਮੀਨਲਾਂ ਦਾ ਪੂਰਾ ਰੱਖ-ਰਖਾਅ ਅਤੇ ਸੰਚਾਲਨ ਕਰਨ ਦਾ ਮੌਕਾ ਮਿਲੇਗਾ।

ਪ੍ਰਾਈਵੇਟ ਕੰਪਨੀਆਂ ਬੱਸ ਸਟੈਂਡ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਬੱਸ ਸਟੈਂਡ ਦੀ ਸਫਾਈ ਅਤੇ ਹੋਰ ਰੱਖ-ਰਖਾਅ ਦਾ ਕੰਮ ਵੀ ਕਰਨਗੀਆਂ।

ਇਹ ਬੱਸ ਸਟੈਂਡ 2024 ਤੋਂ 2029 ਤੱਕ ਪੰਜ ਸਾਲਾਂ ਲਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਦਿੱਤੇ ਜਾਣਗੇ।

ਇਨ੍ਹਾਂ ਬੱਸ ਟਰਮੀਨਲਾਂ ਨੂੰ ਚਲਾਉਣ ਵਾਲੀਆਂ ਕੰਪਨੀਆਂ ਹਰ ਤਰ੍ਹਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਥਾਵਾਂ ਤੋਂ ਬੱਸ ਸਟੈਂਡ ਫੀਸ ਅਤੇ ਕਿਰਾਏ ਦੀ ਵਸੂਲੀ ਕਰਨਗੀਆਂ। ਇਸ ਤੋਂ ਇਲਾਵਾ ਪ੍ਰਾਈਵੇਟ ਵਾਹਨਾਂ ਤੋਂ ਪਾਰਕਿੰਗ ਫੀਸ ਵੀ ਵਸੂਲੀ ਜਾ ਸਕਦੀ ਹੈ ਅਤੇ ਬੱਸ ਅੱਡਿਆਂ ‘ਤੇ ਬੱਸਾਂ ਵਾਲਿਆਂ ਤੋਂ ਵੀ ਨਾਈਟ ਪਾਰਕਿੰਗ ਫੀਸ ਵਸੂਲੀ ਜਾ ਸਕਦੀ ਹੈ।

ਅਜਿਹੇ ‘ਚ ਇਨ੍ਹਾਂ ਟਰਮੀਨਲਾਂ ਲਈ ਜ਼ਿਆਦਾ ਤੋਂ ਜ਼ਿਆਦਾ ਬੋਲੀ ਲੱਗਣ ਦੀ ਉਮੀਦ ਹੈ। ਇਹ ਸਾਰੇ 16 ਬੱਸ ਟਰਮੀਨਲ ਪੰਜਾਬ ਸਟੇਟ ਬੱਸ ਟਰਮੀਨਲ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬਸ) ਕੋਲ ਹਨ ਅਤੇ ਇਸ ਕਦਮ ਨਾਲ ਪਨਬਸ ਦੀ ਆਮਦਨ ਵਿੱਚ ਵਾਧਾ ਹੋਣ ਦੀ ਉਮੀਦ ਹੈ।