ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਹੱਤਿਆ ਕਰਨ ਵਾਲੇ ਨੂੰ ਹੋਈ ਫਾਂਸੀ ਦੀ ਸਜ਼ਾ

ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਹੱਤਿਆ ਕਰਨ ਵਾਲੇ ਨੂੰ ਹੋਈ ਫਾਂਸੀ ਦੀ ਸਜ਼ਾ

ਕੈਥਲ ‘ਚ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਅਤੇ ਫਿਰ ਉਸ ਦੀ ਹੱਤਿਆ ਕਰਨ ਦੇ ਦੋਸ਼ੀ ਪਵਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਏ.ਡੀ.ਜੇ. ਡਾਕਟਰ ਗਗਨਦੀਪ ਕੌਰ ਸਿੰਘ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪਹਿਲੀ ਵਾਰ ਜ਼ਿਲ੍ਹਾ ਪੱਧਰ ‘ਤੇ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿਚ ਦੋਸ਼ੀ ਨੇ ਬੱਚੀ ਦੇ ਵਿਸ਼ਵਾਸ ਅਤੇ ਰਿਸ਼ਤਿਆਂ ਨੂੰ ਤੋੜਦੇ ਹੋਏ ਅਪਰਾਧ ਕੀਤਾ ਹੈ।

ਡੀ. ਡੀ. ਏ. ਜੈ ਭਗਵਾਨ ਗੋਇਲ ਨੇ ਦੱਸਿਆ ਕਿ ਇਸ ਮਾਮਲੇ ‘ਤੇ ਲਗਾਤਾਰ 2 ਦਿਨ ਬਹਿਸ ਚੱਲੀ। ਇਸ ਦੌਰਾਨ ਉਨ੍ਹਾਂ ਇਸ ਮਾਮਲੇ ਵਿਚ ਮਾਣਯੋਗ ਅਦਾਲਤ ਤੋਂ ਹੋਰ ਸਜ਼ਾਵਾਂ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ‘ਚ ਦੋਸ਼ੀ ਪਵਨ ਨੇ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਉਸ ਦਾ ਕਤਲ ਕਰ ਦਿੱਤਾ ਸੀ।

ਸਬੂਤ ਮਿਟਾਉਣ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਸਾੜ ਦਿੱਤਾ ਗਿਆ। ਲੜਕੀ ਦੀ ਅੱਧਸੜੀ ਲਾਸ਼ ਨੇੜਲੇ ਜੰਗਲਾਂ ਵਿਚੋਂ ਮਿਲੀ ਸੀ। ਇਸ ਤੋਂ ਬਾਅਦ ਪਵਨ ਸਬੂਤ ਨਸ਼ਟ ਕਰਨ ਲਈ ਪੈਟਰੋਲ ਲੈ ਕੇ ਆਇਆ ਅਤੇ ਉਸ ਦੇ ਸਰੀਰ ‘ਤੇ ਛਿੜਕ ਕੇ ਅੱਗ ਲਗਾ ਦਿਤੀ।