ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਠੋਕਵਾਂ ਜਵਾਬ ਦਿੱਤਾ ਹੈ। ਆਪਣੇ ਬਿਆਨ ਵਿਚ ਸੀਐਮ ਮਾਨ ਨੇ ਕਿਹਾ ਕਿ, ਮਨਪ੍ਰੀਤ ਬਾਦਲ ਜੀ ਇਮਾਨਦਾਰੀ ਦੀਆਂ ਬਹੁਤੀਆਂ ਉਦਾਹਰਨਾਂ ਨਾ ਦਿਓ..ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ..ਆਪਣੀ ਗੱਡੀ ਆਪ ਚਲਾਉਣਾ ..ਟੋਲ ਟੈਕਸ ਦੇਣਾ..ਇਹ ਸਭ ਡਰਾਮੇ ਨੇ…ਤੁਹਾਡੀ ਭਾਸ਼ਾ ਚ ਸ਼ੇਅਰ ਹਾਜ਼ਰ ਹੈ..ਜਵਾਬ ਦੀ ਉਡੀਕ ਰਹੇਗੀ।
ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਮਨਪ੍ਰੀਤ ਬਾਦਲ ਕੋਲੋਂ ਪਿਛਲੇ ਦਿਨੀਂ ਵਿਜੀਲੈਂਸ ਵਲੋਂ ਪੁੱਛਗਿੱਛ ਕੀਤੀ ਗਈ ਸੀ, ਜਿਸ ਮਗਰੋਂ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਸੀਐਮ ਮਾਨ ਨੂੰ ਚੈਲੰਜ ਕੀਤਾ ਸੀ ਕਿ, ਮੇਰੇ ਖਿਲਾਫ਼ ਕੋਈ ਸਬੂਤ ਹੈ ਤਾਂ ਪੇਸ਼ ਕਰੋ, ਜਿਸ ਤੋਂ ਬਾਅਦ ਅੱਜ ਸੀਐਮ ਨੇ ਟਵੀਟ ਕਰਕੇ ਸਾਫ਼ ਕਿਹਾ ਹੈ ਕਿ, ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ।