ਭਾਜਪਾ ‘ਚ ਸ਼ਾਮਲ MP ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਨੇ Y ਕੈਟਾਗਿਰੀ ਸੁਰੱਖਿਆ

ਭਾਜਪਾ ‘ਚ ਸ਼ਾਮਲ MP ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਨੇ Y ਕੈਟਾਗਿਰੀ ਸੁਰੱਖਿਆ

ਜਲੰਧਰ: ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਨੇ ਵਾਈ ਕੈਟਾਗਿਰੀ ਸੁਰੱਖਿਆ ਪ੍ਰਦਾਨ ਕੀਤੀ ਹੈ।
ਦੋਵਾਂ ਦੇ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਵਾਈ ਕੈਟਾਗਿਰੀ ਸੁਰੱਖਿਆ ਦੇਣ ਮਗਰੋਂ ਦੋਵਾਂ ਆਗੂਆਂ ਦੇ ਘਰਾਂ ਵਿਚ 11-11 ਮੈਂਬਰੀ ਸੁਰੱਖਿਆ ਟੀਮਾਂ ਤਾਇਨਾਤ ਹੋ ਗਈਆਂ ਹਨ।