ਸੋਸ਼ਲ ਮੀਡੀਆ ਇਨਫਲੂਐਂਸਰ ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਭਾਨਾ ਸਿੱਧੂ ਅਤੇ ਅਮਨ ਸਿੱਧੂ ਨੂੰ ਮੁਹਾਲੀ ਦੇ ਥਾਣਾ ਫੇਜ਼ 1 ਵਿਚ ਮੁਕਦਮਾ ਨੰਬਰ 9/24 ’ਤੇ ਆਈਪੀਸੀ ਦੀ ਧਾਰਾ 294, 387, 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਚਲਦਿਆਂ ਉਸ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਅਦਾਲਤ ਨੇ ਭਾਨਾ ਸਿੱਧੂ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ। ਦਸਿਆ ਜਾ ਰਿਹਾ ਹੈ ਕਿ ਫੇਜ਼ 5 ਦੀ ਇਕ ਇਮੀਗ੍ਰੇਸ਼ਨ ਮਾਲਕ ਦੀ ਸ਼ਿਕਾਇਤ ਮਗਰੋਂ ਇਹ ਕਾਰਵਾਈ ਹੋਈ ਹੈ। ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ ‘ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਪਟਿਆਲਾ ਜੇਲ ਵਿਚ ਭੇਜਣ ਦੇ ਹੁਕਮ ਦਿਤੇ ਹਨ। ਜੇਲ ਛੱਡਣ ਤੋਂ ਪਹਿਲਾਂ ਪਟਿਆਲਾ ਪੁਲਿਸ ਵਲੋਂ ਭਾਨਾ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।