ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਇੱਕ ਪਾਇਲਟ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੂਜਾ ਪਾਇਲਟ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਚੱਲ ਰਿਹਾ ਹੈ।

ਇਸ ਘਟਨਾ ‘ਤੇ ਇੱਕ ਪ੍ਰੈੱਸ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਤਵਾਂਗ ਨੇੜੇ ਫਾਰਵਰਡ ਖੇਤਰ ‘ਚ ਉਡਾਣ ਭਰ ਰਿਹਾ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਸਵੇਰੇ 10 ਵਜੇ ਦੇ ਕਰੀਬ ਰੁਟੀਨ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ।