ਮਹਾਰਾਸ਼ਟਰ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 17 ਲੋਕਾਂ ਦੀ ਮੌਤ ਹੋ ਗਈ। ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦਰਦਨਾਕ ਘਟਨਾ ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ ਹੈ।