ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਮੁਤਾਬਕ ਚੋਣ ਕਮਿਸ਼ਨ 13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। 2024 ਦੀਆਂ ਲੋਕ ਸਭਾ ਚੋਣਾਂ 7-8 ਪੜਾਵਾਂ ਵਿੱਚ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਕਈ ਰਾਜਾਂ ਦਾ ਦੌਰਾ ਕਰ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਪੜ੍ਹੋ ਵੱਡੀ ਖਬਰ
