ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਫ਼ਸਰਾਂ ਦੇ ਟਰਾਂਸਫਰ ਦੇ ਹੁਕਮ ਕੀਤੇ ਹਨ। ਦਰਅਸਲ ਪੰਜਾਬ ਸਰਕਾਰ ਨੇ 13 ਪੀਸੀਐਸ ਤੇ 2 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਅੱਜ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ। ਕਾਬਿਲੇਗੌਰ ਹੈ ਕਿ ਅੱਜ ਦੁਪਹਿਰ ਲੋਕ ਸਭਾ ਅਤੇ ਕੁਝ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।