ਵਿਜੀਲੈਂਸ ਦੇ ਮੁੱਖ ਡਾਇਰੈਕਟਰ ਪਰਮਾਰ ,AIG ਸਵਰਨਦੀਪ ਸਿੰਘ ਅਤੇ SSP ਹਰਪ੍ਰੀਤ ਸਿੰਘ ਸਸਪੈਂਡ

ਵਿਜੀਲੈਂਸ ਦੇ ਮੁੱਖ ਡਾਇਰੈਕਟਰ ਪਰਮਾਰ ,AIG ਸਵਰਨਦੀਪ ਸਿੰਘ ਅਤੇ SSP ਹਰਪ੍ਰੀਤ ਸਿੰਘ ਸਸਪੈਂਡ

ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕੀਤਾ ਹੈ। ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ਪਰਵੀਨ ਕੁਮਾਰ ਸਿਨ੍ਹਾ (IPS Parween Kumar Sinha) ਨੂੰ ਵਿਜੀਲੈਂਸ ਚੀਫ (Vigilance Chief) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ। ਵਿਜੀਲੈਂਸ ਚੀਫ ਦੇ ਨਾਲ-ਨਾਲ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਇਸੈਂਸ ਘਪਲੇ ਵਿਚ ਕਰਵਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਚੱਲਦੇ ਜ਼ਿੰਮੇਵਾਰ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ,  ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਸਸਪੈਂਡ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਲਾਇਸੈਂਸ ਘੁਟਾਲੇ ’ਚ ਕਾਰਵਾਈ ਰੋਕੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।