ਵਿਜੀਲੈਂਸ ਵਿਭਾਗ ਵੱਲੋਂ ਸੂਬੇ ਦੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਦੇ ਤਹਿਤ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਦੇ ਵਿੱਚ ਐਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲਾ ਲੁਧਿਆਣਾ ਦੀ ਗਗਨਦੀਪ ਕਲੋਨੀ ਪੱਟੀਆਂ ਵੇਟ ਦੇ ਵਾਸੀ ਵੱਲੋਂ ਸ਼ਿਕਾਇਤ ਦਾ ਹੈ। ਜਿਸ ਨੇ ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਨੂੰ ਸ਼ਿਕਾਇਤ ਦਿੱਤੀ ਸੀ।ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਟੀਮ ਵੱਲੋਂ ਜਾਲ ਵਿਛਾ ਕੇ ਮੁਲਜ਼ਮ ਐਸਡੀਓ ਨੇਹਾ ਪੰਚਾਲ ਅਤੇ ਸਹਾਇਕ ਨੈਤਿਕ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਦੇ ਵਿੱਚ ਸ਼ਿਕਾਇਤਕਰਤਾ ਤੋਂ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ
ਵਿਜੀਲੈਂਸ ਵਿਭਾਗ ਵੱਲੋਂ 15 ਹਜ਼ਾਰ ਰਿਸ਼ਵਤ ਲੈਂਦੀ SDO ਅਤੇ ਉਸ ਦਾ ਸਹਾਇਕ ਗ੍ਰਿਫਤਾਰ
