ਵੱਡਾ ਐਕਸ਼ਨ: ਸੰਦੀਪ ਨੰਗਲ ਅੰਬੀਆ ਕੇਸ ‘ਚ ਕਬੱਡੀ ਪ੍ਰਮੋਟਰ ਸੁਰਜਨ ਚੱਠਾ ਨੂੰ ਕੀਤਾ ਗ੍ਰਿਫ਼ਤਾਰ

ਵੱਡਾ ਐਕਸ਼ਨ: ਸੰਦੀਪ ਨੰਗਲ ਅੰਬੀਆ ਕੇਸ ‘ਚ ਕਬੱਡੀ ਪ੍ਰਮੋਟਰ ਸੁਰਜਨ ਚੱਠਾ ਨੂੰ ਕੀਤਾ ਗ੍ਰਿਫ਼ਤਾਰ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਮਾਮਲੇ ‘ਚ ਕਬੱਡੀ ਪ੍ਰਮੋਟਰ ਸੁਰਜਨ ਸਿੰਘ ਚੱਠਾ ਨੂੰ ਪੁਲਿਸ ਨੇ ਦੇਰ ਰਾਤ ਜਲੰਧਰ ਹਾਈਟਸ ਸਥਿਤ ਉਨ੍ਹਾਂ ਦੇ ਫਲੈਟ ‘ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਸੁਰਜਨ ਸਿੰਘ ਚੱਠਾ ਨੂੰ ਪੁਲਿਸ ਨੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਸੀ ਪਰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਜਿਸ ਸਬੰਧੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਕੁਝ ਦਿਨ ਪਹਿਲਾਂ ਲਾਈਵ ਹੋ ਕੇ ਦਿਹਾਤੀ ਪੁਲਿਸ ‘ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਸੁਰਜਨ ਸਿੰਘ ਚੱਠਾ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ ਸੀ।