ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਿਨ-ਦਿਹਾੜੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਾਈਕ ਤੇ ਆਏ 3 ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਸੰਦੀਪ ਕੁਮਾਰ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦਾ ਸਰਪੰਚ ਸੀ। ਸੰਦੀਪ ਕੁਮਾਰ ਅਕਸਰ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅੱਜ ਹਰ ਹਾਲ ਚ ਮੁਲਜ਼ਮਾਂ ਨੂੰ ਫੜ੍ਹਨ ਦੀ ਚਿਤਾਵਨੀ ਦਿੱਤੀ ਹੈ।
ਵੱਡੀ ਖਬਰ , ਦਿਨ-ਦਿਹਾੜੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
