ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਉਹ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਰੋਕ ਕੇ ਪੁਲਸ ਹਵਾਲੇ ਕਰ ਦਿੱਤਾ।ਜਾਣਕਾਰੀ ਮਿਲੀ ਹੈ ਕਿ ਉਸ ਨੂੰ ਮਾਨਸਾ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲੀਸ ਉਸ ਨੂੰ ਮਾਨਸਾ ਲਿਆ ਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਇਸ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਵੱਡੀ ਖਬਰ ,ਮੂਸੇਵਾਲਾ ਕਤਲ ਕੇਸ ਵਿੱਚ ਪੁਲਸ ਨੇ ਗੁਆਂਢੀ ਨੂੰ ਕੀਤਾ ਗ੍ਰਿਫ਼ਤਾਰ,ਜਾਣੋ ਕਿਉਂ
