ਵੱਡੀ ਖ਼ਬਰ: ਜਲੰਧਰ ਤੋਂ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਲ

ਵੱਡੀ ਖ਼ਬਰ: ਜਲੰਧਰ ਤੋਂ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਲ

ਜਲੰਧਰ ਤੋਂ ਅਕਾਲੀ ਦਲ ਦੀ ਉਮੀਦਵਾਰ ਵਜੋਂ ਐਲਾਨੀ ਗਈ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਤੋਂ ਬਾਅਦ ਚੁੱਕਿਆ। ਇਹ ਸ਼ਮੂਲੀਅਤ ਜਲੰਧਰ ਸੂਬੇ ਦੇ ਮੁੱਖ ਮੰਤਰੀ ਨਿਵਾਸ ਵਿਖੇ ਹੋਈ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਾਮਲ ਕੀਤਾ।

ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 20 ਜੂਨ ਨੂੰ ਟਿਕਟ ਦਿੱਤੀ ਗਈ ਸੀ। 21 ਜੂਨ ਨੂੰ ਉਨ੍ਹਾਂ ਨਾਮਜ਼ਦਗੀ ਕਾਗਜ਼ ਭਰੇ ਜਦਕਿ 26 ਜੂਨ ਨੂੰ ਪਾਰਟੀ ਨੇ ਸਮਰਥਨ ਵਾਪਸ ਲੈ ਲਿਆ। ਹਾਲਾਂਕਿ ਬਾਗ਼ੀ ਧੜੇ ਵੱਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਗਿਆ।