ਨਾਭਾ ਦੇ ਇਕ ਸਰਕਾਰੀ ਕਾਲਜ ‘ਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਪ੍ਰਿੰਸੀਪਲ ਦੇ ਕਮਰੇ ‘ਚ ਅੰਜਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਨੇ ਵਿਦਿਆਰਥਣ ਨੂੰ ਕਿਸੇ ਗੱਲੋਂ ਗੱਲ ਕਰਨ ਦੇ ਬਹਾਨੇ ਪ੍ਰਿੰਸੀਪਲ ਦੇ ਕਮਰੇ ‘ਚ ਬੁਲਾਇਆ ਸੀ। ਜਦੋਂ ਉਹ ਉਥੇ ਗਈ ਤਾਂ ਦੋ ਹੋਰ ਮੁਲਜ਼ਮ ਵੀ ਉਥੇ ਸਨ। ਤਿੰਨਾਂ ਦੋਸ਼ੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।
ਘਟਨਾ 27 ਮਾਰਚ ਦੀ ਹੈ ਪਰ ਹੁਣ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਵਿਦਿਆਰਥਣ ਦੀ ਸ਼ਿਕਾਇਤ ’ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਮੁਲਜ਼ਮ ਦਾ ਨਾਮ ਦਵਿੰਦਰ ਸਿੰਘ ਵਾਸੀ ਕਕਰਾਲਾ, ਨਾਭਾ ਹੈ।