ਨਾਂਦੇੜ ਦੇ ਸਰਕਾਰੀ ਹਸਪਤਾਲ ‘ਚ 24 ਘੰਟਿਆਂ ਵਿਚ 25 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚ 12 ਬੱਚੇ ਵੀ ਸ਼ਾਮਲ ਹਨ। ਘਟਨਾ ਨਾਲ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਲੋਕਾਂ ਨੇ ਹਸਪਤਾਲ ਵਿਚ ਹੰਗਾਮਾ ਕੀਤਾ ਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮਾਮਲਾ ਸ਼ੰਕਰ ਰਾਓ ਚਵਾਣ ਸਰਕਾਰੀ ਹਸਪਤਾਲ ਦਾ ਹੈ।
ਜਾਣਕਾਰੀ ਮੁਤਾਬਕ ਹਾਫਕਿਨ ਟਰੇਨਿੰਗ, ਰਿਸਰਚ ਐਂਡ ਟੈਸਟਿੰਗ ਇੰਸਟੀਚਿਊਟ ਨੇ ਦਵਾਈਆਂ ਦੀ ਖਰੀਦਦਾਰੀ ਬੰਦ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਵੱਡੀ ਘਾਟ ਹੈ। ਸਮੇਂ ਸਿਰ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਆਪਣੀ ਜਾਨ ਗੁਆ ਰਹੇ ਹਨ।