ਸਰਪੰਚੀ ਲਈ 2 ਕਰੋੜ ਬੋਲੀ ਲਾਉਣ ਵਾਲੇ ਨੂੰ ਲੋਕਾਂ ਮਾਰੀ ਠੋਕਰ, ਸਰਬਸੰਮਤੀ ਨਾਲ ਚੁਣੀ ਮਹਿਲਾ ਸਰਪੰਚ

ਸਰਪੰਚੀ ਲਈ 2 ਕਰੋੜ ਬੋਲੀ ਲਾਉਣ ਵਾਲੇ ਨੂੰ ਲੋਕਾਂ ਮਾਰੀ ਠੋਕਰ, ਸਰਬਸੰਮਤੀ ਨਾਲ ਚੁਣੀ ਮਹਿਲਾ ਸਰਪੰਚ

ਸਰਪੰਚੀ ਲਈ ਰਿਕਾਰਡ ਦੋ ਕਰੋੜ ਦੀ ਬੋਲੀ ਲੱਗਣ ਕਰਕੇ ਸੁਰਖੀਆਂ ਵਿੱਚ ਆਇਆ ਡੇਰਾ ਬਾਬਾ ਨਾਨਕ ਦਾ ਪਿੰਡ ਹਰਦੋਵਾਲ ਫਿਰ ਤੋਂ ਸੁਰਖੀਆਂ ਵਟੋਰ ਰਿਹਾ ਹੈ। ਪਿੰਡ ਵਾਸੀਆਂ ਨੇ ਧਨਾਢ ਆਤਮਾ ਸਿੰਘ ਦੀ ਦੋ ਕਰੋੜ ਰੁਪਏ ਦੀ ਪੇਸ਼ਕਸ਼ ਨੂੰ ਠੁਕਰਾ ਕੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮਹਿਲਾ ਜੋਤੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ।ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੋਰਵਾਲ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਡਾਇਰੈਕਟਰ ਚੰਨਣ ਸਿੰਘ ਖਾਲਸਾ ਦੇ ਨਜ਼ਦਕੀ ਸਾਥੀ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਸਰਵਣ ਸਿੰਘ ਦੀ ਧਰਮ ਪਤਨੀ ਬੀਬੀ ਜੋਤੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਸਰਪੰਚ ਜੋਤੀ ਅਤੇ ਉਹਨਾਂ ਦੇ ਪਤੀ ਸਰਵਣ ਸਿੰਘ ਦਾ ਪਿੰਡ ਪਹੁੰਚਣ ਉੱਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਅਤੇ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ

ਇਸ ਮਾਮਲੇ ‘ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਸੌਂਪ ਦਿੱਤੀ ਹੈ।