ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਸ਼ੀਤਲ ਅੰਗੁਰਾਲ (Sheetal Angural) ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸਪੀਕਰ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਜਲੰਧਰ ਪੱਛਮੀ ਸੀਟ ਖਾਲੀ ਹੋ ਗਈ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਮਗਰੋਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕ ਵਜੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ। ਉਨ੍ਹਾਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਸੀ। ਹਾਲਾਂਕਿ ਸਪੀਕਰ ਨੇ ਹੁਣ ਅਸਤੀਫਾ ਮਨਜ਼ੂਰ ਕਰ ਲਿਆ ਹੈ।
ਸਾਲ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਜਿੱਤ ਕੇ ਵਿਧਾਇਕ ਬਣੀ ਸੀ ਪਰ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਵੋਟਿੰਗ ਖਤਮ ਹੁੰਦੇ ਹੀ ਉਨ੍ਹਾਂ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ। ਦੱਸ ਦਈਏ ਸ਼ੀਤਲ ਅੰਗੁਰਾਲ ਅਤੇ ਆਪ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਇਕੱਠੇ ਆਪ ਤੋਂ ਅਸਤੀਫ਼ਾ ਦੇਕੇ ਭਾਜਪਾ ਜੁਆਇਨ ਕੀਤੀ ਸੀ।