ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਮਜੀਠਾ ਰੋਡ ਬਾਈਪਾਸ ਡੀਸੈਂਟ ਐਵਨਿਊ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਦੇ ਨਾਲ ਜ਼ਖ਼ਮੀ ਹੋਇਆ ਹੈ। ਘਟਨਾ ਵਾਲੀ ਥਾਂ ਉਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਖਬਰ ਮਿਲੀ ਸੀ ਕਿ ਬਲਾਸਟ ਹੋਇਆ ਅਤੇ ਇਹਦੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਦੇ ਨਾਲ ਜਖਮੀ ਹੋਇਆ ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਕੀਤਾ ਜਾ ਰਿਹਾ ਕਿ ਬਲਾਸਟ ਕਿਸ ਚੀਜ਼ ਦੇ ਨਾਲ ਹੋਇਆ ਹੈ।