ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ 2 ਪੁੱਤਰਾਂ ਸਮੇਤ 8 ਦੋਸ਼ੀਆਂ ਨੂੰ ਕਤਲ ਕੇਸ ‘ਚ ਉਮਰ ਕੈਦ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ 2 ਪੁੱਤਰਾਂ ਸਮੇਤ 8 ਦੋਸ਼ੀਆਂ ਨੂੰ ਕਤਲ ਕੇਸ ‘ਚ ਉਮਰ ਕੈਦ

ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਰਨਥਲ ਦੇ ਦੋ ਪੁੱਤਰਾਂ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਵੱਲੋਂ ਜੂਨ 2020 ਵਿੱਚ ਕੀਤੇ ਗਏ ਕਤਲ ਕੇਸ ਵਿੱਚ 8 ਮੁਲਜ਼ਮਾਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿੰਡ ਚਰਨਥਲ ਖੁਰਦ ਦੀ ਪੰਚਾਇਤੀ ਜ਼ਮੀਨ ਦੇ ਤਬਾਦਲੇ ਦੇ ਵਿਵਾਦ ਨਾਲ ਸਬੰਧਤ ਹੈ।ਐਡਵੋਕੇਟ ਦਲਵੀਰ ਸਿੰਘ ਮਾਂਗਟ ਨੇ ਦੱਸਿਆ ਕਿ 24 ਜੂਨ, 2020 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ, ਸਾਬਕਾ ਸਰਪੰਚ ਦੇ ਦੋਵੇਂ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਅਤੇ ਉਨ੍ਹਾਂ ਦੇ ਛੇ ਸਾਥੀਆਂ ਨੇ ਕੁਲਵਿੰਦਰ ਸਿੰਘ ਅਤੇ ਗੁਰਬਾਜ਼ ਸਿੰਘ ਸਮੇਤ 7 ਲੋਕਾਂ ‘ਤੇ ਅਸਲੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਜਿਸ ਵਿੱਚ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਲਗਭਗ ਛੇ ਲੋਕ ਜ਼ਖਮੀ ਹੋ ਗਏ।