ਅੱਜ ਪੰਥਕ ਹਲਕਿਆਂ ਵਿੱਚ ਉਸ ਵੇਲੇ ਖਲਬਲੀ ਮੱਚ ਗਈ ਜਦੋਂ ਸ਼ੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਪਣੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਤੇ ਨਾਲ ਹੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਕੇ ਮੈਂਨੂੰ 7 ਮੈਂਬਰੀ ਕਮੇਟੀ ਦੀ ਜਿੰਮੇਵਾਰੀ ਤੋਂ ਵੀ ਫਾਰਗ ਕੀਤਾ ਜਾਵੇ। ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪਿਛਲੇ ਦਿਨੀ ਸਿੰਘ ਸਾਹਿਬ ਦੀ ਪੋਸਟ ਪੜ ਕੇ ਜਿਸ ਵਿੱਚ ਉਹਨਾਂ ਗਿਆਨੀ ਹਰਪ੍ਰੀਤ ਸਿੰਘ ਵਾਲਾ ਫ਼ੈਸਲਾ ਸੀ ਉਸ ਤੇ ਦੁੱਖ ਪ੍ਰਗਟ ਕੀਤਾ ਸੀ। ਧਾਮੀ ਕਿਹਾ ਜਥੇਦਾਰ ਸਾਹਿਬ ਨੂੰ ਅਗਰ ਦੁੱਖ ਹੈ ਤੇ ਮੈਂ ਆਪਣੇ ਆਪ ਨੂੰ ਦੋਸ਼ੀ ਨਹੀਂ ਬਣਾਉਣਾ ਤੇ ਨੈੱਤਕਿਤਾ ਤੇ ਸਿੰਘ ਸਾਹਿਬ ਦੇ ਸਤਿਕਾਰ ਵਜੋਂ ਮੈ ਆਪਣੀ ਪ੍ਰਧਾਨਗੀ ਤੋਂ ਅਸਤੀਫ਼ਾ ਦਿੰਦਾ ਹਾਂ। ਗਿਆਨੀ ਹਰਪ੍ਰੀਤ ਸਿੰਘ ਬਾਰੇ ਉਹਨਾਂ ਪੱਤਰਕਾਰਾਂ ਨੂੰ ਜਵਾਬ ਦਿੰਦੇ ਕਿਹਾ ਉਹ ਕੌਰ ਕਮੇਟੀ ਦਾ ਫ਼ੈਸਲਾ ਸੀ।
ਹੁਣ ਸੋਚਣ ਵਾਲੀ ਗੱਲ ਏ ਹੈ ਕਿ ਧਾਮੀ ਵਲੋਂ ਕੱਲ ਮੀਟਿੰਗ ਰੱਖੀ ਗਈ ਸੀ ਭਰਤੀ ਕਮੇਟੀ ਦੀ ਉਸ ਤੋਂ ਇੱਕ ਦਿਨ ਪਹਿਲਾ ਅਸਤੀਫ਼ਾ ਦੇਣਾ ਏ ਸਤਿਕਾਰ ਹੈ ਜਾ ਬਾਦਲ ਦੀ ਲਟਕ ਰਹੀ ਤਲਵਾਰ ਹੈ। ਉੱਧਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਧਾਮੀ ਨੂੰ ਬੇਬਸ ਕਰ ਦਿੱਤਾ ਸੀ। ਪ੍ਰੈਸ਼ਰ ਹੋਣ ਕਰਕੇ ਅੱਜ ਉਹਨਾਂ ਅਸਤੀਫ਼ਾ ਦਿੱਤਾ। ਅੱਜ ਏਧਰ ਏ ਸਭ ਦੇ ਨਾਲ ਨਾਲ ਸੁਖਬੀਰ ਦੀ ਬੇਟੀ ਦੇ ਵਿਆਹ ਤੋਂ ਬਾਅਦ ਚੰਡੀਗੜ੍ਹ ਵਿੱਚ ਹੋ ਰਹੀ ਪਾਰਟੀ ਵਿੱਚ ਵੱਡੇ ਵੱਡੇ ਆਗੂਆਂ ਦਾ ਤਾਂਤਾ ਲੱਗਾ ਹੋਇਆ। ਪਰ ਦਿਲਚਸਪ ਗੱਲ ਏ ਹੈ ਕਿ ਜਦੋ ਵਿਰਸਾ ਸਿੰਘ ਵਲਟੋਹਾ,ਜੋ ਵਿਵਾਦਾ ਨਾਲ ਘਿਰੇ ਹੋਏ ਨੇ ਤੇ ਸ਼੍ਰੀ ਅਕਾਲ ਤੱਖਤ ਸਾਹਿਬ ਤੋਂ ਤਨਖਾਹ ਲਵਾ ਚੁੱਕੇ ਨੇ ਉਹਨਾਂ ਨਾਲ ਜਦੋਂ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੇ ਵੱਡੇ ਬੇਟੇ ਇਸ਼ਰ ਸਿੰਘਦਾ ਪਾਰਟੀ ਵਿੱਚ ਪਹੁੰਚਣਾ ਦੇਖ ਗਰਮਖਿਆਲੀ ਕਹਿ ਰਹੇ ਨੇ ਕਿ ਬਾਪੂ ਜਿਸ ਤੱਖਤ ਪਿੱਛੇ ਸ਼ਹਾਦਤ ਦਾ ਜਾਮ ਪੀ ਗਿਆ ਬੇਟਾ ਜਦੋਂ ਉਸੇ ਤੱਖਤ ਨੂੰ ਪਿੱਠ ਦਿਖਾਉਣ ਵਾਲਿਆਂ ਨਾਲ ਨਜ਼ਰ ਆਇਆ ਤਾਂ ਖਾਲਿਸਤਾਨ ਪੱਖੀ ਖੇਮੇ ਵਿੱਚ ਰੋਹ ਆ ਗਿਆ ਹੈ। ਹੁਣ ਦੇਖਣਾ ਹੈ ਅਗਲੇ ਪਲ ਕੀ ਨਵੀਂ ਖ਼ਬਰ ਆਂਦੀ ਹੈ।
ਪੰਥਕ ਸਿਆਸਤ ਨਿੱਤ ਨਵਾਂ ਮੋੜ ਲੈ ਰਹੀ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੇਸ਼ੱਕ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਅਲੋਚਨਾ ਹੋ ਰਹੀ ਸੀ ਪਰ ਹੁਣ ਧਾਮੀ ਦੇ ਅਸਤੀਫੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਹਾਸਲ ਜਾਣਕਾਰੀ ਮੁਤਾਬਕ ਧਾਮੀ ਨੇ ਆਪਣੇ ਅਸਤੀਫੇ ਪਿੱਛੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸੋਸ਼ਲ ਮੀਡੀਆ ਪੋਸਟ ਨੂੰ ਦੱਸਿਆ ਹੈ ਜੋ ਉਨ੍ਹਾਂ ਨੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਪਾਈ ਸੀ। ਇਸ ਵੇਲੇ ਗਿਆਨੀ ਰਘਬੀਰ ਸਿੰਘ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ 13 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ।
ਅਸਤੀਫ਼ਾ ਦੇਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਧਾਮੀ ਨੇ ਉਸ ਪੋਸਟ ਦੀਆਂ ਲਾਈਨਾਂ ਵੀ ਪੜ੍ਹੀਆਂ ਤੇ ਕਿਹਾ ਕਿ ਪੋਸਟ ਤੋਂ ਇਹ ਸਪੱਸ਼ਟ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਧਾਮੀ ਨੇ ਕਿਹਾ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਮੈਂਬਰ ਇਕੱਠੇ ਸਨ ਤੇ ਡੇਢ ਘੰਟੇ ਤੱਕ ਵਿਚਾਰ-ਵਟਾਂਦਰਾ ਹੋਇਆ। ਸਾਰਿਆਂ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ ਤਾਂ ਜੋ ਕਿਸੇ ਦੇ ਵਿਚਾਰ ਨਾ ਰਹਿ ਜਾਣ, ਪਰ ਪ੍ਰਧਾਨ ਮੁੱਖ ਹੁੰਦਾ ਹੈ। ਇਸ ਲਈ ਨੈਤਿਕ ਆਧਾਰ ‘ਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਬੰਧਕੀ ਸੰਸਥਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖਤ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸ ਤਖ਼ਤ ਦੀ ਇੱਕ ਸੰਸਥਾ ਹੈ। ਸਮਾਂ ਗੰਭੀਰ ਚੱਲ ਰਿਹਾ ਹੈ। ਸਰਕਾਰਾਂ ਨੇ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਿੱਧੇ ਯਤਨ ਕੀਤੇ ਹਨ। ਧਾਮੀ ਦੇ ਅਸਤੀਫੇ ਨਾਲ ਪੰਥਕ ਹਲਕਿਆਂ ਅੰਦਰ ਹਲਚਲ ਸ਼ੁਰੂ ਹੋ ਗਈ ਹੈ।
ਕੁਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਬਾਦਲ ਪਰਿਵਾਰ ਪ੍ਰਤੀ ਪੰਥ ਅੰਦਰ ਗੁੱਸੇ ਨੂੰ ਸ਼ਾਂਤ ਕਰਨ ਲਈ ਇਹ ਪੈਂਤੜਾ ਖੇਡਿਆ ਗਿਆ ਹੈ। ਦੂਜੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਐਸਜੀਪੀਸੀ ਪ੍ਰਧਾਨ ਧਾਮੀ ਲਗਾਤਾਰ ਬਾਦਲ ਧੜੇ ਦੇ ਦਬਾਅ ਹੇਠ ਕੰਮ ਕਰ ਰਹੇ ਸੀ। ਇਸ ਲਈ ਉਹ ਪੰਥਕ ਧਿਰਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਸੀ। ਉਨ੍ਹਾਂ ਦੇ ਕਿਰਦਾਰ ਉਪਰ ਵੀ ਸਵਾਲ ਉੱਠ ਰਹੇ ਸੀ। ਇਸ ਲਈ ਉਹ ਖੁਦ ਹੀ ਅਹੁਦੇ ਤੋਂ ਲਾਂਬੇ ਹੋ ਗਏ।
ਦਰਅਸਲ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਉਪਰ ਪੋਸਟ ਸ਼ੇਅਰ ਕਰਕੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਉਪਰ ਸਵਾਲ ਉਠਾਏ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਹਾਲ ਹੀ ਵਿੱਚ ਜੋ ਵੀ ਘਟਨਾਵਾਂ ਵਾਪਰੀਆਂ ਹਨ, ਮੈਂ ਉਨ੍ਹਾਂ ਨੂੰ ਹਰ ਪਹਿਲੂ ਤੋਂ ਗੰਭੀਰਤਾ ਨਾਲ ਦੇਖ ਰਿਹਾ ਹਾਂ। ਮੈਨੂੰ ਇਨ੍ਹਾਂ ਹਾਲਾਤਾਂ ਤੋਂ ਬਹੁਤ ਦੁੱਖ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਕਾਰਨ ਤੇ ਤਰੀਕਾ ਬਿਲਕੁਲ ਵੀ ਜਾਇਜ਼ ਨਹੀਂ।
ਉਨ੍ਹਾਂ ਨੇ ਅੱਗ ਲਿਖਿਆ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਭਾਵਨਾਵਾਂ ਤੇ ਰਵਾਇਤਾਂ ਅਨੁਸਾਰ ਲਏ ਗਏ ਫੈਸਲਿਆਂ ਤੋਂ ਬਾਅਦ ਹੀ ਅਜਿਹਾ ਲੱਗ ਰਿਹਾ ਸੀ ਕਿ ਸਿੰਘ ਸਾਹਿਬਾਨ ਵਿਰੁੱਧ ਯੋਜਨਾਬੱਧ ਤਰੀਕੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਦੀ ਗਲਤ ਵਿਆਖਿਆ ਕਰਕੇ ਮੀਡੀਆ ਟ੍ਰਾਇਲ ਕੀਤਾ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਦੇ ਨਾਤੇ, ਮੈਂ ਉਸ ਸਮੇਂ ਵੀ ਕਿਹਾ ਸੀ ਜਦੋਂ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਦਾ ਗਠਨ ਕੀਤਾ ਸੀ ਕਿ ਇਹ ਸਹੀ ਨਹੀਂ। ਜੇਕਰ ਕਿਸੇ ਵੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਲੋੜ ਹੈ, ਤਾਂ ਇਹ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਕਰ ਸਕਦਾ ਹੈ।