ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਤੱਕੜੀ ਛੱਡ ਕੇ ਫੜ੍ਹਿਆ ਝਾੜੂ, ਅਕਾਲੀਆ ਨੂੰ ਝਟਕਾ

ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਤੱਕੜੀ ਛੱਡ ਕੇ ਫੜ੍ਹਿਆ ਝਾੜੂ, ਅਕਾਲੀਆ ਨੂੰ ਝਟਕਾ

ਪੰਜਾਬ ਦੀਆਂ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਇਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਦਲਾ ਬਦਲੀ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿੱਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ