ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਾਰਤੀ ਸੁਰੱਖਿਆ ਏਜੰਸੀਆਂ ਜਲਦੀ ਹੀ ਅਮਰੀਕਾ ਵਿੱਚ ਰਹਿ ਰਹੇ 10 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ਅਮਰੀਕੀ ਸੁਰੱਖਿਆ ਏਜੰਸੀ ਨੂੰ ਸੌਂਪ ਸਕਦੀਆਂ ਹਨ। ਸੂਤਰਾਂ ਅਨੁਸਾਰ ਇਸ ਸੂਚੀ ਵਿੱਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਦੇ ਨਾਮ ਸ਼ਾਮਲ ਹਨ
ਦਰਅਸਲ ਇਹ ਕਾਰਵਾਈ ਭਾਰਤ ਤੇ ਅਮਰੀਕਾ ਵਿਚਕਾਰ ਪਿਛਲੇ ਸਾਲ ਹੋਏ ਅਪਰਾਧਿਕ ਮਾਮਲਿਆਂ ਵਿੱਚ ਸਹਿਯੋਗ ਸਮਝੌਤੇ ਤਹਿਤ ਕੀਤੀ ਜਾ ਰਹੀ ਹੈ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਇੱਕ ਦੂਜੇ ਦੇ ਦੇਸ਼ ਵਿੱਚ ਲੁਕੇ ਹੋਏ ਅਪਰਾਧੀਆਂ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵਚਨਬੱਧ ਹਨ। ਪਿਛਲੇ ਇੱਕ ਸਾਲ ਵਿੱਚ ਇਸ ਮੁੱਦੇ ‘ਤੇ ਭਾਰਤ ਤੇ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਕਈ ਮਹੱਤਵਪੂਰਨ ਮੀਟਿੰਗਾਂ ਹੋਈਆਂ ਹਨ। ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਵਿਚਕਾਰ ਇੱਕ ਸਮਝੌਤਾ ਹੋਇਆ ਹੈ ਕਿ ਅਪਰਾਧੀਆਂ ਵਿਰੁੱਧ ਸਾਂਝੀ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਭਾਰਤੀ ਏਜੰਸੀਆਂ ਹੁਣ ਸੂਚੀ ਜਮ੍ਹਾਂ ਕਰਾਉਣ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇ ਰਹੀਆਂ ਹਨ।