ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢਹਿ-ਢੇਰੀ ਕਰ ਦਿੱਤਾ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ। ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਸਿਰਫ਼ 20,354 ਵੋਟਾਂ ਹੀ ਮਿਲੀਆਂ। ਨੋਟਾ ਦਾ ਬਟਨ 6656 ਜਣਿਆਂ ਨੇ ਦਬਾਇਆ। ‘ਆਪ’ ਦੀ ਜਲੰਧਰ ਵਿੱਚ ਪਹਿਲੀ ਵਾਰ ਹੋਈ ਜਿੱਤ ’ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਹੈ।ਇਸ ਜਿੱਤ ਪਿੱਛੋਂ ਅੱਜ ਸੁਸ਼ੀਲ ਰਿੰਕੂ ਦਿੱਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪੁੱਜੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਮੌਜੂਦ ਸਨ
ਸਨ

ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢਹਿ-ਢੇਰੀ ਕਰ ਦਿੱਤਾ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ। ਇਸ ਜਿੱਤ ਪਿੱਛੋਂ ਅੱਜ ਸੁਸ਼ੀਲ ਰਿੰਕੂ ਦਿੱਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪੁੱਜੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਮੌਜੂਦ ਸਨ।

ਸੁਸ਼ੀਲ ਕੁਮਾਰ ਰਿੰਕੂ ‘ਆਪ’ ਦੇ ਪਹਿਲੇ ਐੱਮਪੀ ਬਣ ਗਏ ਹਨ ਜੋ ਜਲੰਧਰ ਤੋਂ ਲੋਕ ਸਭਾ ਵਿੱਚ ਨੁਮਾਇੰਦਗੀ ਕਰਨਗੇ।

ਵੋਟਾਂ ਦੀ ਗਿਣਤੀ ਦੇ ਕੁੱਲ 16 ਗੇੜ ਹੋਏ ਜਿਨ੍ਹਾਂ ਸਾਰਿਆਂ ਵਿੱਚ ਸੁਸ਼ੀਲ ਰਿੰਕੂ ਅੱਗੇ ਰਹੇ। ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ’ਚੋਂ 7 ਵਿੱਚ ‘ਆਪ’ ਅਤੇ ਦੋ ਵਿੱਚ ਕਾਂਗਰਸ ਜੇਤੂ ਰਹੀ।