ਹਾਈਕੋਰਟ ਵਲੋਂ 15 ਦਿਨਾਂ ਦੇ ਅੰਦਰ IG ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਸਖ਼ਤ ਹੁਕਮ

ਹਾਈਕੋਰਟ ਵਲੋਂ 15 ਦਿਨਾਂ ਦੇ ਅੰਦਰ IG ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਸਖ਼ਤ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈਜੀ ਪਰਮਰਾਜ ਉਮਰਾਨੰਗਲ ਦੀ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਦੱਸ ਦਈਏ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਅਜੇ ਤੱਕ ਮੁੜ ਬਹਾਲ ਨਹੀਂ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਦੇ ਦੌਰਾਨ ਅੱਜ ਵੀ ਜਦੋਂ ਪੰਜਾਬ ਸਰਕਾਰ ਨੇ ਕੋਰਟ ਤੋਂ ਸਮਾਂ ਮੰਗਿਆ ਤਾਂ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ ਅਤੇ ਹੁਣ 15 ਦਿਨਾਂ ਦੇ ਅੰਦਰ-ਅੰਦਰ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।