ਹੁਣ ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਹੁਣ ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮੰਗਲਵਾਰ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਗ੍ਰਿਫਤਾਰ ਕਰ ਲਿਆ। ਆਮ ਆਦਮੀ ਪਾਰਟੀ ਦੇ ਮੁਖੀ, ਜੋ ਪਹਿਲਾਂ ਹੀ ਦਿੱਲੀ ਦੀ ਤਿਹਾੜ ਜੇਲ੍ਹ ’ਚ ਹਨ, ਤੋਂ ਸੀ.ਬੀ.ਆਈ. ਨੇ ਸੋਮਵਾਰ ਨੂੰ ਪੁੱਛ-ਪੜਤਾਲ ਕੀਤੀ ਸੀ। ਹੁਣ ਰੱਦ ਕੀਤੀ ਗਈ ਆਬਕਾਰੀ ਨੀਤੀ ਦੇ ਮਾਮਲੇ ਨਾਲ ਸਬੰਧਤ ਉਨ੍ਹਾਂ ਦਾ ਬਿਆਨ ਵੀ ਦਰਜ ਕੀਤਾ ਗਿਆ ਸੀ। ਸੀ.ਬੀ.ਆਈ. ਕੇਜਰੀਵਾਲ ਨੂੰ ਬੁਧਵਾਰ ਨੂੰ ਸਬੰਧਤ ਹੇਠਲੀ ਅਦਾਲਤ ’ਚ ਵੀ ਪੇਸ਼ ਕਰੇਗੀ।

ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਹੇਠਲੀ ਅਦਾਲਤ ਦੇ ਉਸ ਹੁਕਮ ’ਤੇ ਰੋਕ ਲਗਾ ਦਿਤੀ ਸੀ, ਜਿਸ ’ਚ ਉਨ੍ਹਾਂ ਨੂੰ ਜ਼ਮਾਨਤ ਦਿਤੀ ਗਈ ਸੀ। ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੇਸ਼ ਕੀਤੀ ਗਈ ਸਮੱਗਰੀ ਦੀ ਉਚਿਤ ਕਦਰ ਨਹੀਂ ਕੀਤੀ।
ਜਸਟਿਸ ਸੁਧੀਰ ਕੁਮਾਰ ਜੈਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਜ਼ਮਾਨਤ ਦੇ ਹੁਕਮ ਨੂੰ ਰੱਦ ਕਰਨ ਵਾਲੀਆਂ ਈ.ਡੀ. ਦੀਆਂ ਦਲੀਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।