ਅੰਮ੍ਰਿਤਸਰ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੋਮਵਾਰ ਨੂੰ ਹਵਾਈ ਅੱਡੇ ਦੇ ਅਧਿਕਾਰਤ ਮੇਲ ‘ਤੇ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ
ਈਮੇਲ ਮਿਲਣ ਤੋਂ ਤੁਰੰਤ ਬਾਅਦ, ਸੁਰੱਖਿਆ ਏਜੰਸੀਆਂ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਮੇਲ ਭੇਜਣ ਵਾਲੇ ਵਿਅਕਤੀ ਦਾ ਆਈਪੀ ਨੰਬਰ ਲੱਭਿਆ ਜਾ ਰਿਹਾ ਹੈ ਤਾਂ ਜੋ ਉਸਦੀ ਪਛਾਣ ਕੀਤੀ ਜਾ ਸਕੇ।
ਅੰਮ੍ਰਿਤਸਰ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।