ਪੰਜਾਬ ਦੀ ਲੁਧਿਆਣਾ ਦੱਖਣੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਦੇ ਮੁਤਾਬਿਕ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਇਨੋਵਾ ਕਾਰ ਖਨੌਰੀ ਬਾਰਡਰ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਵਿਧਾਇਕਾ ਅਤੇ ਉਨ੍ਹਾਂ ਦੇ ਗੰਨਮੈਨ ਜ਼ਖਮੀ ਹੋ ਗਏ।
ਵਿਧਾਇਕ ਛੀਨਾ ਦੇ ਚਿਹਰੇ ਉਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਪਹਿਲਾਂ ਕੈਥਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਜਿੰਦਰਪਾਲ ਕੌਰ ਛੀਨਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਬਣੀ ਸੀ।