ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਡਾਕਟਰ ਰਾਜਿੰਦਰ ਭਾਟੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ।
ਰੌਜ਼ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਆਈਪੀਸੀ ਦੀ ਧਾਰਾ 306 ਅਤੇ 120 ਬੀ ਦੇ ਤਹਿਤ ਦੋਸ਼ੀ ਠਹਿਰਾਇਆ।