ਇਕ ਵਾਰ ਫ਼ਿਰ ਕੁਦਰਤ ਨੇ ਢਾਹਿਆ ਕਹਿਰ ! ਫਟ ਗਿਆ ਬੱਦਲ, ਮਚ ਗਈ ਤਬਾਹੀ (ਵੇਖੋ ਵੀਡੀਓ)

0
4

#HeavyRain #Cloudburst #Destruction

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਕੁਦਰਤ ਨੇ ਇਕ ਵਾਰ ਫਿਰ ਆਪਣਾ ਕਹਿਰ ਢਾਹਿਆ ਹੈ। ਮੰਡੀ ਜ਼ਿਲ੍ਹੇ ਦੇ ਚੌਹਰਘਾਟੀ ਵਿਚ ਭਾਰੀ ਮੀਂਹ ਦੇ ਦੌਰਾਨ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਹੇਠਲੇ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ। ਬੱਦਲ ਫਟਣ ਮਗਰੋਂ ਅਚਾਨਕ ਆਏ ਹੜ੍ਹ ਨੇ ਪੂਰੇ ਇਲਾਕੇ ਵਿਚ ਕੋਹਰਾਮ ਮਚਾ ਦਿੱਤਾ ਹੈ। ਲੋਕ ਜਾਨ ਬਚਾਉਣ ਲਈ ਸੁਰੱਖਿਅਤ ਟਿਕਾਣਿਆਂ ਵੱਲ ਦੌੜੇ। ਹੜ੍ਹ ਕਾਰਨ ਕਈ ਘਰ ਕਈ ਟੁੱਟ ਗਏ ਹਨ। ਕਈ ਇਮਾਰਤਾਂ ਤਹਿਸ-ਨਹਿਸ ਹੋ ਗਈਆਂ ਹਨ। ਲੋਕਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਨਾ ਤਾਂ ਇੱਥੇ ਪਾਣੀ ਹੈ ਅਤੇ ਨਾ ਬਿਜਲੀ। ਸੜਕਾਂ ਲਈ ਕੋਈ ਰਾਹ ਹੁਣ ਤੱਕ ਨਹੀਂ ਖੁੱਲ੍ਹ ਸਕਿਆ, ਕਿਉਂਕਿ ਹੜ੍ਹ ਕਾਰਨ ਸੜਕਾਂ ਬਲਾਕ ਹੋ ਗਈਆਂ ਹਨ। ਮਲਬਾ ਹੀ ਮਲਬਾ ਹਰ ਪਾਸੇ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਵੇਖਦੇ ਹੀ ਵੇਖਦੇ ਸਭ ਕੁਝ ਤਬਾਹ ਹੋ ਗਿਆ। ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਨਦੀ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਦਾ ਖ਼ਦਸ਼ਾ ਜਤਾਇਆ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ। ਪ੍ਰਸ਼ਾਸਨ ਵਲੋਂ ਰੈਸਕਿਊ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕੰਮ ਜਾਰੀ ਹਨ।